ਮਾਨ ਸਰਕਾਰ ਦੇ ‘ਅਪਰਾਧ ‘ਤੇ ਵਾਰ’ ਨੇ ਬਹਾਲ ਕੀਤੀ ਅਮਨ-ਸ਼ਾਂਤੀ, ਨੌਜਵਾਨਾਂ ਦਾ ਭਵਿੱਖ ਹੋਇਆ ਸੁਰੱਖਿਅਤ: ਹਰਮੀਤ ਸਿੰਘ ਸੰਧੂ

ਮਾਨ ਸਰਕਾਰ ਦੇ ‘ਅਪਰਾਧ ‘ਤੇ ਵਾਰ’ ਨੇ ਬਹਾਲ ਕੀਤੀ ਅਮਨ-ਸ਼ਾਂਤੀ, ਨੌਜਵਾਨਾਂ ਦਾ ਭਵਿੱਖ ਹੋਇਆ ਸੁਰੱਖਿਅਤ: ਹਰਮੀਤ ਸਿੰਘ ਸੰਧੂ

ਮਾਨ ਸਰਕਾਰ ਦੇ ‘ਅਪਰਾਧ ‘ਤੇ ਵਾਰ’ ਨੇ ਬਹਾਲ ਕੀਤੀ ਅਮਨ-ਸ਼ਾਂਤੀ, ਨੌਜਵਾਨਾਂ ਦਾ ਭਵਿੱਖ ਹੋਇਆ ਸੁਰੱਖਿਅਤ: ਹਰਮੀਤ ਸਿੰਘ ਸੰਧੂ

ਹਰਮੀਤ ਸਿੰਘ ਸੰਧੂ ਵੱਲੋਂ ਪਿਛਲੀਆਂ ਸਰਕਾਰਾਂ ‘ਤੇ ਹਮਲਾ, ਕਿਹਾ- ‘ਆਪ’ ਨੇ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਲੱਕ ਤੋੜਿਆ

ਏਜੀਟੀਐਫ ਦੇ ਗਠਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਚੱਲੇ ਬੁਲਡੋਜ਼ਰ ਨੇ ਅਪਰਾਧੀਆਂ ਦੇ ਹੌਸਲੇ ਤੋੜੇ: ਹਰਮੀਤ ਸਿੰਘ ਸੰਧੂ

ਤਰਨਤਾਰਨ, 3 ਨਵੰਬਰ 2025

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਜਾਲ ਨੂੰ ਤੋੜ ਕੇ ਸੂਬੇ ਵਿੱਚ ਮੁੜ ਅਮਨ-ਸ਼ਾਂਤੀ ਦੀ ਬਹਾਰ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਢਿੱਲੀਆਂ ਨੀਤੀਆਂ ਕਾਰਨ ਇਹ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਗਈਆਂ ਸਨ, ਪਰ ਮਾਨ ਸਰਕਾਰ ਨੇ ਆਉਂਦੇ ਹੀ ‘ਜੁਰਮ ਅਤੇ ਮਾਫੀਆ’ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾ ਕੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ।

ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਕੀਤੀ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਤੋੜਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸੇ ਸਖ਼ਤੀ ਦਾ ਨਤੀਜਾ ਹੈ ਕਿ ਐਨਸੀਆਰਬੀ (ਨੈਸ਼ਨਲ ਕ੍ਰਾਈਮ ਰਿਕਾਰਡਸ ਬਿਊਰੋ) ਦੇ ਅੰਕੜਿਆਂ (2021 ਦੀ ਤੁਲਨਾ ਵਿੱਚ 2022) ਅਨੁਸਾਰ ਪੰਜਾਬ ਵਿੱਚ ਕਤਲ, ਅਗਵਾ ਅਤੇ ਚੋਰੀ ਵਰਗੇ ਗੰਭੀਰ ਅਪਰਾਧਾਂ ਵਿੱਚ ਕਮੀ ਆਈ ਹੈ।

‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਤਿਹਾਸ ਵਿੱਚ ਪਹਿਲੀ ਵਾਰ, ਕੁਝ ਕੁਖਿਆਤ ਨਸ਼ਾ ਤਸਕਰਾਂ ਦੀਆਂ ਅਵੈਧ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਤੋਂ ਇਲਾਵਾ, ਪੁਲਿਸ ਨੇ ਡਰੋਨ ਰਾਹੀਂ ਹੋਣ ਵਾਲੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਅਤੇ ਆਰਡੀਐਕਸ, ਆਈਈਡੀ ਤੇ ਹੈਂਡ ਗ੍ਰਨੇਡ ਵਰਗੇ ਵਿਸਫੋਟਕ ਬਰਾਮਦ ਕਰਕੇ ਰਾਸ਼ਟਰ ਵਿਰੋਧੀ ਤੱਤਾਂ ਦੇ ਮਨਸੂਬਿਆਂ ‘ਤੇ ਪਾਣੀ ਫੇਰਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਭ੍ਰਿਸ਼ਟਾਚਾਰ ‘ਤੇ ਵਾਰ ਕਰਨਾ ਜ਼ਰੂਰੀ ਸੀ। ਐਂਟੀ ਕੁਰੱਪਸ਼ਨ ਐਕਸ਼ਨ ਲਾਈਨ (9501200200) ਸ਼ੁਰੂ ਕੀਤੀ ਗਈ ਅਤੇ ਆਪਣੇ ਹੀ ਮੰਤਰੀਆਂ ‘ਤੇ ਵੀ ਕਾਰਵਾਈ ਕੀਤੀ ਗਈ। ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਡੀਸੀ ਦੀ ਨਿੱਜੀ ਜਵਾਬਦੇਹੀ ਤੈਅ ਕਰਨ ਨਾਲ ਪੁਲਿਸ ਪ੍ਰਸ਼ਾਸਨ ਪਹਿਲਾਂ ਨਾਲੋਂ ਵੱਧ ਸਰਗਰਮ ਅਤੇ ਜਵਾਬਦੇਹ ਹੋਇਆ ਹੈ।

ਸੰਧੂ ਨੇ ਅੰਤ ਵਿੱਚ ਕਿਹਾ ਕਿ ਮਾਨ ਸਰਕਾਰ ਦੇ ਇਸ ‘ਅਪਰਾਧ ‘ਤੇ ਵਾਰ’ ਅਭਿਆਨ ਦਾ ਸਭ ਤੋਂ ਵੱਡਾ ਲਾਭ ਪੰਜਾਬ ਦੇ ਨੌਜਵਾਨਾਂ ਨੂੰ ਮਿਲ ਰਿਹਾ ਹੈ। ਗੈਂਗਸਟਰਾਂ ਅਤੇ ਨਸ਼ੇ ਦਾ ਜਾਲ ਟੁੱਟਣ ਨਾਲ, ਨੌਜਵਾਨਾਂ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਮਿਲਿਆ ਹੈ, ਜਿੱਥੇ ਉਹ ਅਪਰਾਧ ਵੱਲ ਭਟਕਣ ਦੀ ਬਜਾਏ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ।

HOMEPAGE:-http://PUNJABDIAL.IN

Leave a Reply

Your email address will not be published. Required fields are marked *