ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ ‘ਲੋਕ ਮਿਲਣੀ’ ਦਾ ਆਯੋਜਨ

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ ‘ਲੋਕ ਮਿਲਣੀ’ ਦਾ ਆਯੋਜਨ

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ ਲੋਕ ਮਿਲਣੀ‘ ਦਾ ਆਯੋਜਨ

ਪੂਰੇ ਪੰਜਾਬ ਵਿੱਚ ਗੂੰਜਿਆ “ਪੰਜਾਬ ਦਾ ਇੱਕੋ ਨਾਅਰਾਭਗਵੰਤ ਮਾਨ ਦੁਬਾਰਾ”, ‘ਆਪ‘ ਦੀ ਸੂਬਾ ਪੱਧਰੀ ਲੋਕ ਮਿਲਣੀ‘ ਮੁਹਿੰਮ ਵਿੱਚ ਹਜ਼ਾਰਾਂ ਲੋਕ ਹੋਏ ਸ਼ਾਮਲ

ਭਗਵੰਤ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੱਤੀ ਹੈਸਾਰੇ ਵਾਅਦੇ ਪੂਰੇ ਕੀਤੇ ਗਏ ਹਨ: ਤਰੁਨਪ੍ਰੀਤ ਸਿੰਘ ਸੌਂਧ

ਆਪ‘ ਸਰਕਾਰ ਨੇ ਪਾਰਦਰਸ਼ੀ ਪ੍ਰਸ਼ਾਸਨ ਦੀ ਨੀਂਹ ਰੱਖੀਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਫਾਇਦਾ ਮਿਲ ਰਿਹਾ ਹੈ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ: ਗੁਰਦੇਵ ਸਿੰਘ ਦੇਵ ਮਾਨ

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈਹਰ ਫੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ: ਮਨਜੀਤ ਸਿੰਘ ਬਿਲਾਸਪੁਰ

ਪੂਰੇ ਪੰਜਾਬ ਵਿੱਚ ਲੋਕ ਮਿਲਣੀ‘ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈਕਿਉਂਕਿ ਮੰਤਰੀ ਅਤੇ ਵਿਧਾਇਕ ਸਿੱਧੇ ਤੌਰ ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ

ਪੂਰੇ ਪੰਜਾਬ ਦੇ ਪਿੰਡਾਂ ਅਤੇ ਹਲਕਿਆਂ ਵਿੱਚ ਲੋਕ ਮਿਲਣੀ‘ ਮੁਹਿੰਮ ਦੇ ਪਹੁੰਚਣ ਨਾਲ ਲੋੜਵੰਦ ਪਰਿਵਾਰਾਂ ਨੂੰ 25 ਲੱਖ ਮੇਰੀ ਰਸੋਈ‘ ਰਾਸ਼ਨ ਕਿੱਟਾਂ ਪਹਿਲਾਂ ਹੀ ਵੰਡੀਆਂ ਜਾ ਚੁੱਕੀਆਂ ਹਨ

 

ਚੰਡੀਗੜ੍ਹ, 12 ਜੁਲਾਈ 2026

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਇਤਿਹਾਸਕ ਲੋਕ-ਹਿਤੈਸ਼ੀ ਨੀਤੀਆਂਜਨ-ਕਲਿਆਣਕਾਰੀ ਯੋਜਨਾਵਾਂ ਅਤੇ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਭਰ ਵਿੱਚ ਵਿਸ਼ਾਲ ਪੱਧਰ ਤੇ ਲੋਕ ਮਿਲਣੀ ਮੁਹਿੰਮ ਸ਼ੁਰੂ ਕੀਤੀ ਹੈ।

 

ਇਸ ਵਿਆਪਕ ਜਨ-ਸੰਪਰਕ ਮੁਹਿੰਮ ਦੇ ਤਹਿਤ ਫਿਰੋਜ਼ਪੁਰਫਿੱਲੌਰਬਠਿੰਡਾਨਿਹਾਲ ਸਿੰਘ ਵਾਲਾਫਗਵਾੜਾਨਾਭਾ ਅਤੇ ਖੰਨਾ ਸਮੇਤ ਹੋਰ ਵੀ ਵੱਖ-ਵੱਖ ਹਲਕਿਆਂ ਵਿੱਚ ਇੱਕੋ ਦਿਨ ਕੈਬਿਨੇਟ ਮੰਤਰੀਆਂ ਤੇ ਵਿਧਾਇਕਾਂ ਨੇ ਹਜ਼ਾਰਾਂ ਲੋਕਾਂ ਨਾਲ਼ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂਉਨ੍ਹਾਂ ਦੇ ਸੁਝਾਵਾਂ ਨੂੰ ਨੋਟ ਕੀਤਾ ਅਤੇ ਮੌਕੇ ਤੇ ਹੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ।

 

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪਿੰਡ ਮਹਿੰਦੀਪੁਰ ਵਿਖੇ ਇੱਕ ਲੋਕ ਮਿਲਣੀ ਦਾ ਆਯੋਜਨ ਕੀਤਾ। ਇਸ ਮੌਕੇ ਤੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਮੰਤਰੀ ਸੌਂਦ ਨੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।

 

ਲੋਕ ਮਿਲਣੀ ਦੌਰਾਨ ਮੰਤਰੀ ਸੌਂਦ ਨੇ ਪਿੰਡ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਸੜਕਾਂਪਾਣੀ ਦੀ ਸਪਲਾਈਬਿਜਲੀਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਯੋਜਨਾਬੰਦੀਸਮਾਂ-ਸੀਮਾ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰੇ ਕੀਤੇ।

 

ਮੰਤਰੀ ਸੌਂਦ ਨੇ ਮੌਕੇ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪਹਿਲੀ ਵਾਰ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਵਾਅਦਿਆਂ ਵਿੱਚੋਂ ਜ਼ਿਆਦਾਤਰ ਨੂੰ ਪੂਰਾ ਕਰ ਦਿੱਤਾ ਹੈ ਅਤੇ ਬਾਕੀ ਵਾਅਦੇ ਵੀ ਜਲਦੀ ਹੀ ਪੂਰੇ ਕੀਤੇ ਜਾਣਗੇ।

 

ਮੌਕੇ ਤੇ ਹਾਜ਼ਰ ਪਿੰਡ ਤੇ ਇਲਾਕਾ ਵਾਸੀਆਂ ਨੇ ਮਾਨ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ ਖ਼ਾਸ ਕਰਕੇ 300 ਯੂਨਿਟ ਮੁਫਤ ਬਿਜਲੀਮੁਫਤ ਪਾਣੀਮੁਫਤ ਇਲਾਜਮੁਹੱਲਾ ਕਲੀਨਿਕ ਯੋਜਨਾਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਲੋਕਾਂ ਨੇ ਕੈਬਿਨੇਟ ਮੰਤਰੀ ਸੌਂਦ ਦਾ ਧੰਨਵਾਦ ਕਰਦੇ ਹੋਏ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਅਤੇ ਭਗਵੰਤ ਮਾਨ ਸਰਕਾਰ ਨੂੰ ਦੁਬਾਰਾ ਚੁਣਨ ਦੀ ਪ੍ਰਤੀਬੱਧਤਾ ਜ਼ਾਹਰ ਕੀਤੀ।

 

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਆਪਣੇ ਹਲਕੇ ਦੇ ਚਾਰ ਵੱਖ-ਵੱਖ ਪਿੰਡਾਂ – ਵਡਾਲਾ ਜੌਹਲਤਲਵੰਡੀ ਡੋਗਰਾਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਇਲਾਕਾ ਨਿਵਾਸੀਆਂ ਨਾਲ਼ ਰੂਬਰੂ ਹੋਏ।

 

ਮੰਤਰੀ ਈਟੀਓ ਨੇ ਹਰੇਕ ਪਿੰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂਸ਼ਿਕਾਇਤਾਂ ਅਤੇ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਲੋਕਾਂ ਦੀਆਂ ਹਰੇਕ ਸਮੱਸਿਆ ਨੂੰ ਨੋਟ ਕੀਤਾ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਮੰਤਰੀ ਈਟੀਓ ਨੇ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਮੰਤਰੀ ਹਰਭਜਨ ਸਿੰਘ ਨੇ ਮੌਕੇ ਤੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਫ਼ੋਕਸ ਆਮ ਲੋਕਾਂ ਦੀ ਭਲਾਈਵਿਕਾਸ ਅਤੇ ਖੁਸ਼ਹਾਲੀ ਹੈ।

 

ਇਸ ਮੌਕੇ ਲੋਕਾਂ ਨੇ ਮਾਨ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਆਪਣੇ ਸੁਝਾਅ ਵੀ ਦਿੱਤੇ। ਖੇਤੀਬਾੜੀਉਦਯੋਗਸਿੱਖਿਆਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲੋਕਾਂ ਨੇ ਕਈ ਮਹੱਤਵਪੂਰਨ ਸੁਝਾਅ ਦਿੱਤੇ ਜਿਨ੍ਹਾਂ ਨੂੰ ਮੰਤਰੀ ਈਟੀਓ ਨੇ ਨੋਟ ਕੀਤਾ ਅਤੇ ਉਨ੍ਹਾਂ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

 

ਨਾਭਾ ਤੋਂ ਵਿਧਾਇਕ  ਗੁਰਦੇਵ ਸਿੰਘ ਦੇਵ ਮਾਨ ਨੇ ਲੋਕ ਮਿਲਣੀ ਦੇ ਤਹਿਤ ਪਿੰਡ ਵਜੀਦਪੁਰ ਵਿੱਚ ਇੱਕ ਵਿਸ਼ਾਲ ਨੁੱਕੜ ਮੀਟਿੰਗ ਦਾ ਆਯੋਜਨ ਕੀਤਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਸਾਰਾ ਮਾਹੌਲ “ਪੰਜਾਬ ਦਾ ਇੱਕੋ ਨਾਅਰਾਭਗਵੰਤ ਮਾਨ ਦੁਬਾਰਾ” ਦੇ ਜੋਸ਼ੀਲੇ ਨਾਅਰਿਆਂ ਨਾਲ ਗੂੰਜ ਉੱਠਿਆ।

 

ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਇਤਿਹਾਸਕ ਅਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ 300 ਯੂਨਿਟ ਮੁਫਤ ਬਿਜਲੀਹਰ ਘਰ ਮੁਫਤ ਪਾਣੀਮੁਹੱਲਾ ਕਲੀਨਿਕਾਂ ਰਾਹੀਂ ਮੁਫਤ ਇਲਾਜਮੁਫਤ ਦਵਾਈਆਂਮੁਫਤ ਜਾਂਚਾਂਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਸਿੱਖਿਆਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਸਥਾਰ ਨਾਲ ਚਰਚਾ ਕੀਤੀ।

 

ਵਿਧਾਇਕ ਦੇਵ ਮਾਨ ਨੇ ਆਪਣੇ ਹਲਕੇ ਪਿੰਡ ਵਜੀਦਪੁਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸੜਕਾਂ ਦੀ ਮੁਰੰਮਤਨਵੀਆਂ ਸੜਕਾਂ ਦਾ ਨਿਰਮਾਣਪਾਣੀ ਦੀ ਸਪਲਾਈ ਵਿੱਚ ਸੁਧਾਰਬਿਜਲੀ ਦੀਆਂ ਸਮੱਸਿਆਵਾਂ ਦਾ ਹੱਲਸਕੂਲਾਂ ਅਤੇ ਸਿਹਤ ਕੇਂਦਰਾਂ ਦਾ ਉੱਨਤੀਕਰਨ ਕੀਤਾ ਗਿਆ ਹੈ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਰੇਕ ਮੁੱਦੇ ਨੂੰ ਤਰਜੀਹ ਦਿੱਤੀ ਜਾਵੇਗੀ।

 

ਇਸ ਮੌਕੇ ਤੇ ਇੱਕ ਮਹੱਤਵਪੂਰਨ ਘੋਸ਼ਣਾ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ “ਮੇਰੀ ਰਸੋਈ” ਸਕੀਮ ਤਹਿਤ ਲੋੜਵੰਦ ਅਤੇ ਗਰੀਬ ਲਾਭਪਾਤਰੀ ਪਰਿਵਾਰਾਂ ਨੂੰ ਪਹਿਲੀ ਵਾਰ ਰਾਸ਼ਨ ਕਿੱਟ ਵੰਡਣ ਦੀ ਸ਼ੁਰੂਆਤ ਕੀਤੀ। ਇਸ ਰਾਸ਼ਨ ਕਿੱਟ ਵਿੱਚ ਆਟਾਚਾਵਲਦਾਲਤੇਲਸ਼ੱਕਰ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ।

 

ਇਸ ਪਹਿਲਕਦਮੀ ਲਈ ਲੋਕਾਂ ਨੇ ਭਗਵੰਤ ਮਾਨ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ। ਲਾਭਪਾਤਰੀਆਂ ਨੇ ਕਿਹਾ ਕਿ ਇਹ ਯੋਜਨਾ ਗਰੀਬ ਪਰਿਵਾਰਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੇ ਆਰਥਿਕ ਬੋਝ ਵਿੱਚ ਕਮੀ ਆਵੇਗੀ।

 

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 10 ਵਿਖੇ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ। ਇਸ ਦਾ ਮੁੱਖ ਉਦੇਸ਼ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸੀ।

 

ਵਿਧਾਇਕ ਬਿਲਾਸਪੁਰ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਹਰੇਕ ਫੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।

 

ਫਿਰੋਜ਼ਪੁਰ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਵੱਡੇ ਪੱਧਰ ਤੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ। ਇਨ੍ਹਾਂ ਪ੍ਰੋਗਰਾਮਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਲੋਕ ਮਿਲਣੀ ਦੌਰਾਨ ਲੋਕਾਂ ਨੇ ਆਪਣੇ ਖੇਤਰਾਂ ਦੇ ਵਿਕਾਸ ਲਈ ਕਈ ਮਹੱਤਵਪੂਰਨ ਸੁਝਾਅ ਵੀ ਦਿੱਤੇ। ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੇ ਇਨ੍ਹਾਂ ਸਾਰੇ ਸੁਝਾਵਾਂ ਨੂੰ ਨੋਟ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਸੁਝਾਅ ਨੂੰ ਤਰਜੀਹ ਦੇ ਆਧਾਰ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ।

 

ਫਗਵਾੜਾ ਦੇ ਭੁੱਲਾ ਰਾਏ ਵਿਖੇ ਕਰਵਾਏ ਗਏ ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

 

ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਵਿਕਾਸ ਦੇ ਨਵੇਂ ਆਯਾਮ ਛੂਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰੇ ਵਿਸ਼ਵਾਸ ਨਾਲ ਵੋਟ ਦਿੱਤੀ ਸੀ ਅਤੇ ਸਰਕਾਰ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਸਹੀ ਸਾਬਤ ਕੀਤਾ ਹੈ।

 

ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਮਾਨ ਸਰਕਾਰ ਦੇ ਖਿਲਾਫ ਕੋਈ ਮੁੱਦਾ ਨਹੀਂ ਹੈ ਕਿਉਂਕਿ ਸਰਕਾਰ ਨੇ ਪਾਰਦਰਸ਼ੀ ਅਤੇ ਈਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ “ਭਗਵੰਤ ਮਾਨ ਦੁਬਾਰਾ” ਦਾ ਨਾਅਰਾ ਲਗਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ ਤੇ ਮਹਿਸੂਸ ਕੀਤਾ ਹੈ।

 

ਆਗੂਆਂ ਨੇ ਕਿਹਾ ਕਿ ਸਾਡਾ ਉਦੇਸ਼ ਹੈ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਹਰੇਕ ਘਰ ਤੱਕ ਪਹੁੰਚੇ ਅਤੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲੇ। ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ ‘ਲੋਕ ਮਿਲਣੀ’ ਦਾ ਆਯੋਜਨ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ