ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ– ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ– ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 30 ਸਤੰਬਰ- ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਸਮੂਹ ਖਰੀਦ ਏਜੰਸੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਝੋਨੇ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 126 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਾਉਣ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ।

ਉਨ੍ਹਾਂ ਕਿਸਾਨਾਂ ਨੂੰ ਝੋਨਾ ਕੱਟਣ ਉਪਰੰਤ ਖੇਤਾਂ ਵਿੱਚ ਬੱਚ ਗਈ ਪਰਾਲ਼ੀ / ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਕਰਵਾਈਆਂ ਮਸ਼ੀਨਾਂ ਰਾਹੀਂ ਨਿਪਟਾਰਾ ਕਰਨ ਦੀ ਅਪੀਲ ਵੀ ਕੀਤੀ।ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਕਿਹਾ ਕਿ ਝੋਨੇ ਦੀ ਢੋਆ-ਢੁਆਈ ਲਈ ਠੇਕੇਦਾਰਾਂ ਵੱਲੋਂ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀਪੀਐਸ ਸਿਸਟਮ ਲਾਜ਼ਮੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਵੱਲੋਂ ਅਲਾਟ ਮੰਡੀਆਂ ਵਿੱਚ ਆਪਣੇ-ਆਪਣੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

HOMEPAGE:-http://PUNJABDIAL.IN

Leave a Reply

Your email address will not be published. Required fields are marked *