ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਰਾਹੀਂ ਇਸਦੀ ਜਾਣਕਾਰੀ ਦਿੱਤੀ।
ਰੋਹਿਤ ਭਾਰਤੀ ਟੀਮ ਦੇ ਕਪਤਾਨ ਸਨ ਅਤੇ ਹੁਣ ਵਨਡੇ ਕ੍ਰਿਕਟ ‘ਤੇ ਧਿਆਨ ਕੇਂਦਰਿਤ ਕਰਨਗੇ।
ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਅਤੇ ਟੈਸਟ ਕ੍ਰਿਕਟ ਵਿੱਚ ਆਪਣੇ ਸਫ਼ਰ ਨੂੰ ਯਾਦਗਾਰੀ ਦੱਸਿਆ।
ਰੋਹਿਤ ਨੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਹਨਾਂ ਨੇ ਆਪਣੇ ਟੈਸਟ ਕੈਪ ਨੰਬਰ 280 ਦੀ ਇੱਕ ਫੋਟੋ ਪੋਸਟ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਸੰਨਿਆਸ ਦਾ ਐਲਾਨ ਕੀਤਾ। ਰੋਹਿਤ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹਾਂ। ਚਿੱਟੇ ਕੱਪੜਿਆਂ (ਜਰਸੀ) ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਮੇਰੇ ਲਈ ਬਹੁਤ ਵੱਡਾ ਸਨਮਾਨ ਰਿਹਾ ਹੈ। ਇੰਨੇ ਸਾਲਾਂ ਤੋਂ ਤੁਹਾਡੇ ਪਿਆਰ ਅਤੇ ਸਮਰਥਨ ਲਈ ਧੰਨਵਾਦ।”
ਹਾਲਾਂਕਿ, ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਰੋਹਿਤ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਫਿਲਹਾਲ ਵਨਡੇ ਫਾਰਮੈਟ ਵਿੱਚ ਖੇਡਣਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਮੈਂ ਵਨਡੇ ਫਾਰਮੈਟ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਾ ਰਹਾਂਗਾ।”
ਪਿਛਲੇ ਕੁਝ ਮਹੀਨਿਆਂ ਤੋਂ, ਟੈਸਟ ਕ੍ਰਿਕਟ ਵਿੱਚ ਰੋਹਿਤ ਸ਼ਰਮਾ ਦੇ ਭਵਿੱਖ ਬਾਰੇ ਸਵਾਲ ਖੜ੍ਹੇ ਹੋ ਰਹੇ ਸਨ। ਖਾਸ ਕਰਕੇ ਉਹਨਾਂ ਦੀ ਕਪਤਾਨੀ ਖ਼ਤਰੇ ਵਿੱਚ ਸੀ। ਪਿਛਲੇ ਸਾਲ ਰੋਹਿਤ ਦੀ ਕਪਤਾਨੀ ਹੇਠ ਨਿਊਜ਼ੀਲੈਂਡ ਖ਼ਿਲਾਫ਼ ਘਰੇਲੂ ਮੈਦਾਨ ‘ਤੇ ਟੀਮ ਦੇ 0-3 ਨਾਲ ਕਲੀਨ ਸਵੀਪ ਅਤੇ ਫਿਰ ਆਸਟ੍ਰੇਲੀਆ ਦੌਰੇ ‘ਤੇ ਹਾਰ ਤੋਂ ਬਾਅਦ, ਰੋਹਿਤ ਲਈ ਕਪਤਾਨੀ ਜਾਰੀ ਰੱਖਣਾ ਮੁਸ਼ਕਲ ਜਾਪ ਰਿਹਾ ਸੀ।
ਹਾਲਾਂਕਿ, ਰੋਹਿਤ ਨੂੰ ਉਮੀਦ ਸੀ ਕਿ ਉਹ ਇੰਗਲੈਂਡ ਦੌਰੇ ‘ਤੇ ਜਾਣਗੇ ਅਤੇ ਟੀਮ ਦੀ ਕਪਤਾਨੀ ਕਰਨਗੇ। ਪਰ ਮੰਗਲਵਾਰ, 6 ਮਈ ਨੂੰ, ਚੋਣ ਕਮੇਟੀ ਨੇ ਉਨ੍ਹਾਂ ਨੂੰ ਕਪਤਾਨੀ ਤੋਂ ਹਟਾਉਣ ਦਾ ਫੈਸਲਾ ਕੀਤਾ ਸੀ, ਜਿਸ ਬਾਰੇ ਬੀਸੀਸੀਆਈ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।
HOMEPAGE:-http://PUNJABDIAL.IN
Leave a Reply