ਟੀਮ ਇੰਡੀਆ ਦੇ ਤਜਰਬੇਕਾਰ ਬੱਲੇਬਾਜ਼ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਰਿਪੋਰਟਾਂ ਅਨੁਸਾਰ, ਇਹ ਦੋਵੇਂ ਖਿਡਾਰੀ ਇਸ ਸਾਲ ਅਕਤੂਬਰ ‘ਚ ਆਸਟ੍ਰੇਲੀਆ ਦੌਰੇ ਦੌਰਾਨ ਆਪਣੇ ਕਰੀਅਰ ਦਾ ਆਖਰੀ ਮੈਚ ਖੇਡ ਸਕਦੇ ਹਨ।
2027 ਦੇ ਵਨਡੇ ਵਰਲਡ ਕੱਪ ਲਈ ਬਣਾਈ ਜਾ ਰਹੀ ਨਵੀਂ ਰਣਨੀਤੀ
ਇਸ ਸਾਲ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ, ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੇ 2027 ‘ਚ ਹੋਣ ਵਾਲੇ ਵਨਡੇ ਵਰਲਡ ਕੱਪ ਵਿੱਚ ਖੇਡਣ ਦੀ ਇੱਛਾ ਜ਼ਾਹਰ ਕੀਤੀ। ਹਾਲਾਂਕਿ, ਉਨ੍ਹਾਂ ਦੀ ਇਹ ਇੱਛਾ ਉਨ੍ਹਾਂ ਦੀ ਫਿਟਨੈਸ ‘ਤੇ ਨਿਰਭਰ ਕਰਦੀ ਹੈ। ਰਿਪੋਰਟਾਂ ਦੇ ਅਨੁਸਾਰ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਆਸਟ੍ਰੇਲੀਆ ‘ਚ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ ਆਖਰੀ ਵਾਰ ਖੇਡਦੇ ਹੋਏ ਦਿਖਾਈ ਦੇ ਸਕਦੇ ਹਨ, ਕਿਉਂਕਿ ਬੀਸੀਸੀਆਈ 2027 ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ‘ਚ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੁੰਦੀ ਹੈ।
ਰਿਪੋਰਟਾਂ ਅਨੁਸਾਰ, ਬੀਸੀਸੀਆਈ ਅਧਿਕਾਰੀ ਨੇ ਕਿਹਾ ਕਿ ਜੇਕਰ ਇਹ ਦੋਵੇਂ ਖਿਡਾਰੀ ਆਸਟ੍ਰੇਲੀਆ ਦੌਰੇ ਤੋਂ ਬਾਅਦ ਹੋਰ ਖੇਡਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦਸੰਬਰ ‘ਚ ਵਨਡੇ ‘ਚ ਹੋਣ ਵਾਲੀ ਘਰੇਲੂ ਸੀਰੀਜ਼ ਵਿਜੇ ਹਜ਼ਾਰੇ ਟਰਾਫੀ ‘ਚ ਆਪਣੀਆਂ ਰਾਜ ਟੀਮਾਂ ਲਈ ਖੇਡਣਾ ਪੈ ਸਕਦਾ ਹੈ। ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਆਸਟ੍ਰੇਲੀਆ ‘ਚ ਬਾਰਡਰ-ਗਾਵਸਕਰ ਟਰਾਫੀ ‘ਚ ਮਾੜਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਣਜੀ ਟਰਾਫੀ ‘ਚ ਖੇਡਣਾ ਪਿਆ, ਪਰ ਇਹ ਦੋਵੇਂ ਖਿਡਾਰੀ ਇੱਥੇ ਵੀ ਫਲਾਪ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ ਸੀ।
HOMEPAGE:-http://PUNJABDIAL.IN
Leave a Reply