ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ, ਜਿਨ੍ਹਾਂ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ ਅਤੇ 90 ਸਾਲ ਦੀ ਉਮਰ ਵਿੱਚ ਇੰਗਲੈਂਡ ਵਿੱਚ ਆਪਣੀ ਪਹਿਲੀ ਮੈਰਾਥਨ ਪੂਰੀ ਕੀਤੀ ਸੀ।
100 ਸਾਲ ਦੀ ਉਮਰ ਵਿੱਚ, ਉਨ੍ਹਾਂ ਨੇ ਟੋਰਾਂਟੋ ਵਿੱਚ ਹੋਈ ਮੈਰਾਥਨ ਵਿੱਚ ਇੱਕ ਵਿਸ਼ਵ ਰਿਕਾਰਡ ਬਣਾਇਆ। ਉਨ੍ਹਾਂ ਦੀ 14 ਜੁਲਾਈ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਹੈ।
ਟਰਬਨ ਟੋਰਨਾਡੋ ਦੀ ਅੰਤਿਮ ਅਰਦਾਸ
114 ਸਾਲਾ ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ, ਜਿਨ੍ਹਾਂ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ ਅਤੇ 90 ਸਾਲ ਦੀ ਉਮਰ ਵਿੱਚ ਇੰਗਲੈਂਡ ਵਿੱਚ ਆਪਣੀ ਪਹਿਲੀ ਮੈਰਾਥਨ ਪੂਰੀ ਕੀਤੀ ਸੀ। 100 ਸਾਲ ਦੀ ਉਮਰ ਵਿੱਚ, ਉਨ੍ਹਾਂ ਨੇ ਟੋਰਾਂਟੋ ਵਿੱਚ ਹੋਈ ਮੈਰਾਥਨ ਵਿੱਚ ਇੱਕ ਵਿਸ਼ਵ ਰਿਕਾਰਡ ਬਣਾਇਆ ਅਤੇ ਆਪਣਾ ਨਾਮ ਵਿਸ਼ਵ ਰਿਕਾਰਡ ਬੁੱਕ ਵਿੱਚ ਦਰਜ ਕਰਵਾਇਆ।
ਫੌਜਾ ਸਿੰਘ ਆਪਣੇ ਵੱਡੇ ਪੁੱਤਰ ਸੁਖਜਿੰਦਰ ਸਿੰਘ ਨਾਲ ਲੰਬੇ ਸਮੇਂ ਤੋਂ ਇੰਗਲੈਂਡ ਵਿੱਚ ਰਹੇ। ਉਹ 26 ਸਾਲ ਉੱਥੇ ਰਹੇ ਅਤੇ ਕਈ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕੀਤਾ। 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕਰਨ ਵਾਲੇ ਫੌਜਾ ਸਿੰਘ ਨੇ ਆਪਣੀ ਤੰਦਰੁਸਤੀ ਅਤੇ ਜਨੂੰਨ ਨਾਲ ਪੂਰੀ ਦੁਨੀਆ ਲਈ ਇੱਕ ਮਿਸਾਲ ਕਾਇਮ ਕੀਤੀ।
ਪੁਲਿਸ ਨੇ ਮੁਲਜ਼ਮ ਨੂੰ 30 ਘੰਟਿਆਂ ‘ਚ ਕੀਤਾ ਸੀ ਗ੍ਰਿਫ਼ਤਾਰ
ਫੌਜਾ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਹਿੱਟ ਐਂਡ ਰਨ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਲਗਭਗ 30 ਘੰਟਿਆਂ ਦੇ ਅੰਦਰ, ਪੁਲਿਸ ਨੇ ਐਨਆਰਆਈ ਮੁਲਜ਼ਮ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਫਾਰਚੂਨਰ ਕਾਰ ਨਾਲ ਫੌਜਾ ਸਿੰਘ ਨੂੰ ਟੱਕਰ ਮਾਰੀ ਗਈ ਸੀ, ਉਹ ਵੀ ਪੁਲਿਸ ਨੇ ਬਰਾਮਦ ਕਰ ਲਈ।
HOMEPAGE:-http://PUNJABDIAL.IN
Leave a Reply