ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ‘ਚ RASA UK ਨੇ ਕੀਤਾ ‘ਆਪ’ ਉਮੀਦਵਾਰ ਦਾ ਸਮਰਥਨ

ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ‘ਚ RASA UK ਨੇ ਕੀਤਾ ‘ਆਪ’ ਉਮੀਦਵਾਰ ਦਾ ਸਮਰਥਨ

ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ‘ਚ RASA UK ਨੇ ਕੀਤਾ ‘ਆਪ’ ਉਮੀਦਵਾਰ ਦਾ ਸਮਰਥਨ

‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਦਿੱਤਾ ਸਾਥ: ਤਰੁਣਪ੍ਰੀਤ ਸਿੰਘ ਸੌਂਦ

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਆਰਏਐਸਏ ਯੂ.ਕੇ ਨੇ ਹਰਮੀਤ ਸੰਧੂ ਨੂੰ ਦਿੱਤਾ ਖੁੱਲ੍ਹਾ ਸਮਰਥਨ

ਤਰਨ ਤਾਰਨ, 8 ਨਵੰਬਰ 2025

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਰਏਐਸਏ ਯੂਕੇ (RASA UK – Recognised Affiliated Schools Association Punjab UK) ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਪੂਰਨ ਅਤੇ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।

ਮੰਤਰੀ ਸੌਂਦ ਦੀ ਮੌਜੂਦਗੀ ‘ਚ ਹੋਇਆ ਐਲਾਨ

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਸਰਵਣ ਸਿੰਘ ਧੁੰਨ ਵਿਧਾਇਕ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੀ ਇੱਕ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ‘ਆਪ’ ਉਮੀਦਵਾਰ ਦਾ ਸਾਥ ਦੇਣ ਦਾ ਫੈਸਲਾ ਲਿਆ ਗਿਆ।

ਸਿੱਖਿਆ ਖੇਤਰ ‘ਚ ਕੀਤੇ ਕੰਮਾਂ ਕਰਕੇ ਦਿੱਤਾ ਸਮਰਥਨ

ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਹੱਥਾਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨੇ ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਲਈ ਅਸਲ ਕੰਮ ਕੀਤਾ ਹੈ, ਇਸੇ ਲਈ ਉਹ ਹਰਮੀਤ ਸਿੰਘ ਸੰਧੂ ਦਾ ਸਮਰਥਨ ਕਰ ਰਹੇ ਹਨ। ਸਟੇਟ ਚੇਅਰਮੈਨ ਹਰਪਾਲ ਸਿੰਘ ਨੇ ਵੀ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਸਿੱਖਿਆ ਪ੍ਰਣਾਲੀ ਲਈ ਸਭ ਤੋਂ ਵਧੀਆ ਹਨ।

ਇਸ ਮੌਕੇ ਐਸੋਸੀਏਸ਼ਨ ਦੇ ਸਟੇਟ ਚੇਅਰਮੈਨ ਹਰਪਾਲ ਸਿੰਘ, ਮਨਪ੍ਰੀਤ ਸਿੰਘ ਪੰਨੂ, ਗੁਰਮੁਖ ਸਿੰਘ ਅਰਜੁਨ ਮੰਗਾ ਅਤੇ ਹੋਰ ਸਕੂਲ ਪ੍ਰਬੰਧਕ ਹਾਜ਼ਰ ਸਨ। ਉਨ੍ਹਾਂ ਸਮੂਹ ਮੈਂਬਰਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਵਿੱਚ ਆਪਣਾ ਯੋਗਦਾਨ ਪਾਉਣ।

HOMEPAGE:-http://PUNJABDIAL.IN

Leave a Reply

Your email address will not be published. Required fields are marked *