26 ਨਵੰਬਰ ਨੂੰ ਮੋਗਾ ਵਿਖੇ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਏ ਲਿਖੇਗੀ: ਤਰੁਨਪ੍ਰੀਤ ਸਿੰਘ ਸੌਂਦ

26 ਨਵੰਬਰ ਨੂੰ ਮੋਗਾ ਵਿਖੇ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਏ ਲਿਖੇਗੀ: ਤਰੁਨਪ੍ਰੀਤ ਸਿੰਘ ਸੌਂਦ

26 ਨਵੰਬਰ ਨੂੰ ਮੋਗਾ ਵਿਖੇ ‘ਆਪ‘ ਦੀ ‘ਖੁਸ਼ਹਾਲ ਪੰਜਾਬ ਰੈਲੀ‘ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਏ ਲਿਖੇਗੀ: ਤਰੁਨਪ੍ਰੀਤ ਸਿੰਘ ਸੌਂਦ

ਰੈਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਾਲਾਂ ਦਾ ਗਾਰੰਟੀ ਪਲੱਸ ਰਿਪੋਰਟ ਕਾਰਡ ਅਤੇ ਪੰਜਾਬ ਦੇ ਭਵਿੱਖ ਦਾ ਰੋਡਮੈਪ ਪੇਸ਼ ਕਰਨਗੇ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਜੰਗੀ ਪੱਧਰ ‘ਤੇ ਕੰਮ ਕੀਤਾ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ 10,000 ਕਰੋੜ ਰੁਪਏ ਖਰਚ ਕੀਤੇ, ਪੰਜਾਬ ਦੀਆਂ ਨਹਿਰਾਂ ਅਤੇ ਖਾਲ਼ਾਂ ਨੂੰ ਮੁੜ ਸੁਰਜੀਤ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

15,000 ਪਿੰਡ ਰੱਖਿਆ ਕਮੇਟੀਆਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ‘ ਲੋਕ ਲਹਿਰ ਬਣੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਮੋੜਨ ਲਈ 1,764 ਖੇਡ ਮੈਦਾਨ ਬਣਾਏ ਗਏ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ / ਮੋਗਾ 24 ਨਵੰਬਰ

 

ਆਮ ਆਦਮੀ ਪਾਰਟੀ (ਆਪ)ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਵਿਖੇ ਹੋਣ ਜਾ ਰਹੀ ਪਾਰਟੀ ਦੀ ਮਹਾਂ-ਰੈਲੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਸਿਰਜਣ ਵਾਲਾ ਇਕੱਠ ਕਰਾਰ ਦਿੱਤਾ ਹੈ। ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ 116 ਏਕੜ ਜ਼ਮੀਨ ਵਿੱਚ ਇਤਿਹਾਸ ਦੀ ਸਭ ਤੋਂ ਵੱਡੀ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ।

 

ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਕੈਬਨਿਟ, ਵਿਧਾਇਕ ਅਤੇ ਚੇਅਰਮੈਨ ਸ਼ਿਰਕਤ ਕਰਨਗੇ, ਜਿੱਥੇ ਸਰਕਾਰ ਦੇ ਪੰਜ ਸਾਲਾਂ ਦੇ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਦੇ ਭਵਿੱਖ ਦਾ ਰੋਡਮੈਪ ਪੇਸ਼ ਕੀਤਾ ਜਾਵੇਗਾ।  ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੋਗਾ ਦੇ ਇੰਚਾਰਜ ਵਰਿੰਦਰ ਸ਼ਰਮਾ, ਸਰਪੰਚ, ਪੰਚ ਅਤੇ ਹੋਰ ਆਗੂ ਵੀ ਮੌਜੂਦ ਸਨ ਵੀ ਹਾਜ਼ਰ ਸਨ।

 

ਕੈਬਨਿਟ ਮੰਤਰੀ ਨੇ ਕਿਹਾ ਕਿ 2022 ਵਿੱਚ ਪੰਜਾਬ ਦੇ ਲਗਭਗ ਤਿੰਨ ਕਰੋੜਲੋਕਾਂ  ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਜਤਾਉਂਦਿਆਂ 92 ਵਿਧਾਇਕ ਜਿਤਾ ਕੇ ਵਿਧਾਨ ਸਭਾ ਵਿੱਚ ਭੇਜੇ ਸਨ, ਜਿਨ੍ਹਾਂ ਦੀ ਗਿਣਤੀ ਬਾਅਦ ਵਿੱਚ ਵੱਧ ਕੇ 95 ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਜ਼ਿੰਦਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੇ ਮੁੱਦਿਆਂ ‘ਤੇ ਇਤਿਹਾਸਕ ਕੰਮ ਕੀਤੇ ਹਨ। ਸਭ ਤੋਂ ਪਹਿਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਭਗ 10 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖ ਕੇ ਪੰਜਾਬ ਦੀਆਂ ਸਾਰੀਆਂ ਨਹਿਰਾਂ, ਮਾਈਨਰਾਂ ਅਤੇ ਸੂਇਆਂ ਨੂੰ ਪੱਕਾ ਕਰਵਾਇਆ ਗਿਆ, ਤਾਂ ਜੋ 300 ਫੁੱਟ ਤੱਕ ਡੂੰਘੇ ਹੋ ਚੁੱਕੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।

 

ਮੰਤਰੀ ਸੌਂਦ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੇ 15,000 ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕਰਕੇ 1,25,000 ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦੀ ਇੱਕ ਮਜ਼ਬੂਤ ਫੋਰਸ ਖੜ੍ਹੀ ਕੀਤੀ ਹੈ, ਜਿਸ ਨੇ ਪਿੰਡਾਂ ਦੀ ਚੌਂਕੀਦਾਰੀ ਕਰਕੇ ਇਸ ਨੂੰ ਇੱਕ ਲੋਕ ਲਹਿਰ ਬਣਾ ਦਿੱਤਾ ਹੈ। ਇਸੇ ਤਰ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਵਿਭਾਗ ਵੱਲੋਂ 3,100 ਮਾਡਲ ਪਲੇਅਗਰਾਊਂਡ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 1,764 ਖੇਡ ਮੈਦਾਨ ਪੰਜਾਬ ਦੀ ਸੰਗਤ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਹਰ ਹਲਕੇ ਵਿੱਚ ਲਗਭਗ 30 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।

 

ਬਿਜਲੀ, ਖੇਤੀਬਾੜੀ ਅਤੇ ਉਦਯੋਗ ਖੇਤਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ (ਸ਼ਾਮ 5 ਵਜੇ ਤੱਕ) ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਮਿਲਣ ਕਾਰਨ ਖੇਤੀ ਲਾਹੇਵੰਦ ਧੰਦਾ ਬਣੀ ਹੈ। ਇਸ ਦਾ ਸਿੱਧਾ ਅਸਰ ਮੰਡੀਆਂ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇਸ ਵਾਰ ਝਾੜ ਵਿੱਚ 25 ਫੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਦਯੋਗਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਅਤੇ ਵਪਾਰੀਆਂ ਨੂੰ ਸਿੰਗਲ ਵਿੰਡੋ ਸਹੂਲਤ ਮਿਲਣ ਕਾਰਨ ਵਿਦੇਸ਼ੀ ਕੰਪਨੀਆਂ ਵੀ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵਧੀਆ ਧਰਤੀ ਮੰਨ ਰਹੀਆਂ ਹਨ।

Leave a Reply

Your email address will not be published. Required fields are marked *

ਤਾਕਤ ਦੇ ਮਾਮਲੇ ‘ਚ ਰੂਸ ਤੇ ਜਾਪਾਨ ਤੋਂ ਕਿਵੇਂ ਅੱਗੇ ਨਿਕਲਿਆ ਭਾਰਤ, ਚੀਨ ਨੂੰ ਪਛਾੜਨ ‘ਚ ਕੀ ਹੈ ਰੁਕਾਵਟ?
Bigg Boss 20 ਦੀ ਅਰਿਸ਼ਫਾ ਖ਼ਾਨ ਦੇ ਸ਼ਾਨਦਾਰ ਲੁੱਕਸ, ਵੈਡਿੰਗ ਸੀਜ਼ਨ ਲਈ ਲਓ ਫੈਸ਼ਨ ਆਈਡੀਆਜ਼
26 ਨਵੰਬਰ ਨੂੰ ਮੋਗਾ ਵਿਖੇ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਏ ਲਿਖੇਗੀ: ਤਰੁਨਪ੍ਰੀਤ ਸਿੰਘ ਸੌਂਦ
ਲੋਕ ਅਕਾਲੀ ਦਲ (ਬਾਦਲ)-ਭਾਜਪਾ ਦੇ ਰਾਜ ਦੇ ਉਸ ਕਾਲੇ ਦਹਾਕੇ ਨੂੰ ਨਹੀਂ ਭੁੱਲੇ, ਜਦੋਂ ‘ਚਿੱਟੇ’ ਨੇ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਅਤੇ ਸਿੱਖ ਭਾਵਨਾਵਾਂ ਨੂੰ ਕੁਚਲਿਆ ਗਿਆ: ਹਰਪਾਲ ਸਿੰਘ ਚੀਮਾ