ਕੰਗ ਨੇ ਮੁੱਦਿਆਂ ਦੇ ਹੱਲ ਲਈ ਰਚਨਾਤਮਿਕ ਪਹੁੰਚ ਦੀ ਕੀਤੀ ਮੰਗ, ਕਿਹਾ-ਪੂਰਾ ਪੰਜਾਬ ਕਿਸਾਨਾਂ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹਾ ਹੈ

ਕੰਗ ਨੇ ਮੁੱਦਿਆਂ ਦੇ ਹੱਲ ਲਈ ਰਚਨਾਤਮਿਕ ਪਹੁੰਚ ਦੀ ਕੀਤੀ ਮੰਗ, ਕਿਹਾ-ਪੂਰਾ ਪੰਜਾਬ ਕਿਸਾਨਾਂ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹਾ ਹੈ

ਕੰਗ ਨੇ ਮੁੱਦਿਆਂ ਦੇ ਹੱਲ ਲਈ ਰਚਨਾਤਮਿਕ ਪਹੁੰਚ ਦੀ ਕੀਤੀ ਮੰਗ, ਕਿਹਾ-ਪੂਰਾ ਪੰਜਾਬ ਕਿਸਾਨਾਂ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹਾ ਹੈ

ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਸਾਨਾਂ ਨੂੰ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਆਪਣੇ ਹੱਕਾਂ ਦੀ ਵਕਾਲਤ ਕਰਨ ਦੀ ਕੀਤੀ ਅਪੀਲ

ਇੱਕ ਸਾਲ ਤੋਂ ਵੱਧ ਸਮੇਂ ਤੋਂ ਸਰਹੱਦਾਂ ਬੰਦ ਕਰਨ ਨਾਲ ਪੰਜਾਬ ਦੀ ਆਰਥਿਕਤਾ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਨੁਕਸਾਨ ਪਹੁੰਚ ਰਿਹਾ ਹੈ: ਮਲਵਿੰਦਰ ਕੰਗ

ਸਰਹੱਦ ਬੰਦ ਕਰਨ ਨਾਲ ਨਿਵੇਸ਼ ਤੇ ਅਸਰ ਪੈਂਦਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਖ਼ਤਰੇ ਨੂੰ ਰੋਕਣਾ ਬਹੁਤ ਜ਼ਰੂਰੀ ਹੈ: ਮਲਵਿੰਦਰ ਕੰਗ

ਚੰਡੀਗੜ੍ਹ, 19 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਨੂੰ ਦਰਪੇਸ਼ ਚੱਲ ਰਹੇ ਮੁੱਦਿਆਂ ਦੇ ਹੱਲ ਲਈ ਇੱਕ ਸਹਿਯੋਗੀ ਅਤੇ ਰਚਨਾਤਮਿਕ ਪਹੁੰਚ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੀਆਂ ਸਰਹੱਦਾਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹਨ, ਜਿਸ ਕਾਰਨ ਆਰਥਿਕ ਨੁਕਸਾਨ, ਨਿਵੇਸ਼ ਵਿੱਚ ਕਮੀ ਅਤੇ ਸੈਰ-ਸਪਾਟੇ (ਟੂਰਿਜ਼ਮ) ਵਿੱਚ ਗਿਰਾਵਟ ਆਈ ਹੈ।

ਇਸ ਮੁੱਦੇ ‘ਤੇ ਬੋਲਦਿਆਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ, “ਹਰ ਪੰਜਾਬੀ ਹਮੇਸ਼ਾ ਕਿਸਾਨਾਂ ਦੇ ਨਾਲ ਡਟ ਕੇ ਖੜ੍ਹਾ ਰਿਹਾ ਹੈ। ਭਾਵੇਂ ਕਾਲੇ ਖੇਤੀ ਕਾਨੂੰਨ ਹੋਣ ਜਾਂ ਕੋਈ ਹੋਰ ਚੁਣੌਤੀ, ਪੰਜਾਬ ਦੇ ਸ਼ਹਿਰੀ ਅਤੇ ਪੇਂਡੂ, ਨੌਜਵਾਨ, ਕਿਸਾਨ, ਮਜ਼ਦੂਰ ਅਤੇ ਵਪਾਰੀ ਸਭ ਨੇ ਕਿਸਾਨ ਅੰਦੋਲਨ ਦਾ ਤਨ-ਮਨ ਨਾਲ ਸਮਰਥਨ ਕੀਤਾ ਹੈ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਏਕਤਾ ਅਤੇ ਦ੍ਰਿੜ੍ਹਤਾ ਰਾਹੀਂ ਪ੍ਰਾਪਤ ਕੀਤੀ ਜਿੱਤ ਹੈ।”

ਕੰਗ ਨੇ ਪੰਜਾਬ ‘ਤੇ ਲੰਬੇ ਸਮੇਂ ਤੋਂ ਸਰਹੱਦ ਬੰਦ ਦੇ ਮਾੜੇ ਪ੍ਰਭਾਵਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ “ਪੰਜਾਬ ਦੀਆਂ ਸਰਹੱਦਾਂ, ਖ਼ਾਸ ਕਰਕੇ ਸ਼ੰਭੂ ਵਿਖੇ ਬੰਦ ਹੋਣ ਨਾਲ ਨਾ ਸਿਰਫ਼ ਆਰਥਿਕ ਮੁਸ਼ਕਲਾਂ ਪੈਦਾ ਹੋਈਆਂ ਹਨ, ਸਗੋਂ ਧਾਰਮਿਕ ਸੈਰ-ਸਪਾਟਾ ਵੀ ਪ੍ਰਭਾਵਿਤ ਹੋਇਆ ਹੈ। ਦਰਬਾਰ ਸਾਹਿਬ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਇਸ ਤੋਂ ਇਲਾਵਾ, ਸਭ ਤੋਂ ਵੱਡੀ ਚੁਣੌਤੀ ਨਿਵੇਸ਼ ਦੀ ਘਾਟ ਹੈ, ਜੋ ਸਿੱਧੇ ਤੌਰ ‘ਤੇ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਨਾਲ ਜੁੜੀ ਹੋਈ ਹੈ। ਇਹ ਇੱਕ ਮਹੱਤਵਪੂਰਨ ਮੁੱਦਾ ਹੈ ਕਿਉਂਕਿ ਬੇਰੁਜ਼ਗਾਰੀ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੇ ਮੂਲ ਕਾਰਨਾਂ ਵਿੱਚੋਂ ਇੱਕ ਹੈ।”

ਉਨ੍ਹਾਂ ਕਿਸਾਨ ਭਾਈਚਾਰੇ ਨੂੰ ਆਪਣੇ ਸੰਘਰਸ਼ ਲਈ ਰਣਨੀਤਕ ਪਹੁੰਚ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ “ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ। ਸਾਨੂੰ ਆਪਣੀਆਂ ਸਰਹੱਦਾਂ ਨੂੰ ਬੰਦ ਕਰਕੇ ਪੰਜਾਬ ਨੂੰ ਹੋਰ ਆਰਥਿਕ ਨੁਕਸਾਨ ਪਹੁੰਚਾਉਣ ਦੀ ਬਜਾਏ ਇਸ ਲੜਾਈ ਨੂੰ ਦਿੱਲੀ ਲੈ ਜਾਣ ਦੀ ਲੋੜ ਹੈ। ਇਨ੍ਹਾਂ ਨਾਕੇਬੰਦੀਆਂ ਕਾਰਨ ਪੰਜਾਬ ਦੀ ਆਰਥਿਕਤਾ, ਨਿਵੇਸ਼ ਅਤੇ ਸੈਰ-ਸਪਾਟਾ ਪ੍ਰਭਾਵਿਤ ਹੋ ਰਿਹਾ ਹੈ।”

ਐਮਪੀ ਕੰਗ ਨੇ ਅੱਗੇ ਦੱਸਿਆ, “ਬੇਰੁਜ਼ਗਾਰੀ ਦਾ ਹੱਲ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਿਆਉਣ ਵਿੱਚ ਹੈ। ਸਰਹੱਦਾਂ ਨੂੰ ਰੋਕ ਕੇ, ਅਸੀਂ ਅਨਜਾਣੇ ਵਿੱਚ ਸੰਭਾਵੀ ਨਿਵੇਸ਼ਾਂ ਨੂੰ ਰੋਕ ਰਹੇ ਹਾਂ ਅਤੇ ਸਾਡੇ ਰਾਜ ਨੂੰ ਆਰਥਿਕ ਨੁਕਸਾਨ ਪਹੁੰਚਾ ਰਹੇ ਹਾਂ। ਪੰਜਾਬ ਦੇ ਲੋਕ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹੇ ਹਨ, ਅਤੇ ਅਸੀਂ ਅਜਿਹਾ ਕਰਦੇ ਰਹਿੰਦੇ ਹਾਂ। ਹਾਲਾਂਕਿ, ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੀਆਂ ਰਣਨੀਤੀਆਂ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਨੁਕਸਾਨ ਨਾ ਪਹੁੰਚਾਉਣ।”

ਕਿਸਾਨਾਂ ਨੂੰ ਆਪਣਾ ਸਮਰਥਨ ਦੁਹਰਾਉਂਦੇ ਹੋਏ ਕੰਗ ਨੇ ਅੰਤ ਵਿੱਚ ਕਿਹਾ, “ਅਸੀਂ ਆਪਣੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਆਪਣੀ ਲੜਾਈ ਕੇਂਦਰ ਸਰਕਾਰ ਤੱਕ ਲੈ ਜਾਣ। ਆਓ ਅਸੀਂ ਆਪਣੇ ਸੂਬੇ ਦੀ ਆਰਥਿਕਤਾ ਜਾਂ ਇਸ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਪੰਜਾਬ ਦੀ ਬਿਹਤਰੀ ਲਈ ਇੱਕਜੁੱਟ ਹੋਈਏ।”

HOMEPAGE:-http://PUNJABDIAL.IN

Leave a Reply

Your email address will not be published. Required fields are marked *