ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਸੋਮਿਆ ਮਿਸ਼ਰਾ ਦੇ ਦਿਸ਼ਾ–ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਲਾਅ ਐਂਡ ਆਰਡਰ ਨੂੰ ਬਹਾਲ ਰੱਖਦੇ ਹੋਏ ਕੁਝ ਚੁਣੇ ਇਲਾਕਿਆਂ ਵਿਚ ਇਹ ਫਲੈਗ ਮਾਰਚ ਕਰਨ ਦਾ ਮੁੱਖ ਮਕਸਦ ਹੈ ਕਿ ਕਿਸੇ ਵੀ ਗੁੰਡਾ ਕਿਸਮ ਅਤੇ ਸ਼ਰਾਰਤੀ ਅਨਸਰ ਨੂੰ ਸ਼ਰਾਰਤ ਕਰਨ ਦਾ ਮੌਕਾ ਨਾ ਦਿੱਤਾ ਜਾਵੇ ਅਤੇ ਇਨ੍ਹਾਂ ਅਨਸਰਾਂ ਦੇ ਦਿਲਾਂ ਵਿਚ ਪੁਲਿਸ ਦਾ ਡਰ ਪੈਦਾ ਕੀਤਾ ਜਾਵੇ ਤਾਂ ਜੋ ਉਹ ਇਲਾਕੇ ਵਿਚ ਕੋਈ ਮਾੜੀ ਹਰਕਤ ਨਾ ਕਰ ਸਕਣ ਤੇ ਖੇਤਰ ਵਿਚ ਸ਼ਾਂਤੀ ਬਣੀ ਰਹੇ।
ਐੱਸ.ਐੱਸ.ਪੀ. ਨੇ ਕਿਹਾ ਕਿ ਫਲੈਗ ਮਾਰਚ ਕਰਨ ਦਾ ਅਸਲ ਮਕਸਦ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਵੀ ਹੈ ਤਾਂ ਜੋ ਫ਼ਿਰੋਜ਼ਪੁਰ ਦੇ ਸਮੂਹ ਇਲਾਕਿਆਂ ਵਿਚ ਅਮਨ ਸ਼ਾਂਤੀ ਬਣਾਏ ਰੱਖਣਾ, ਉਨ੍ਹਾਂ ਦਾ ਮੁੱਢਲਾ ਫ਼ਰਜ ਵੀ ਹੈ।
HOMEPAGE:-http://PUNJABDIAL.IN
Leave a Reply