ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ‘ ਵਿੱਚ ਕੀਤਾ ਸਵਾਗਤ

ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ਦੇ ਸ਼ਾਮਲ ਹੋਣ ਨਾਲ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮਿਲੇਗੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਿਲੇਗੀ ਮਦਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯਾਦਾ ਸੁਰਖਪੁਰੀਆ ਨੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ,ਉਨ੍ਹਾਂ ਦੇ ਸ਼ਾਮਲ ਹੋਣ ਨਾਲ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਿਲ ਕੇ ਖੇਡਾਂ ਨੂੰ ਉਤਸ਼ਾਹਿਤ ਕਰਕੇ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਕੇ ਰੰਗਲਾ ਪੰਜਾਬ ਸਿਰਜਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 20 ਨਵੰਬਰ

 

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਪਣੀ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਜੁੜਨ ਨਾਲ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ।

 

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ‘ (X) ‘ਤੇ ਸਾਂਝੇ ਕੀਤੇ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਹੈ। ਵਿਸ਼ਵ ਕੱਪ ਵਿੱਚ ‘ਬੈਸਟ ਸਟੌਪਰ‘ ਚੁਣੇ ਗਏ ਅਤੇ ਮੌਜੂਦਾ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਯਾਦਾ ਨੇ ਆਲਮੀ ਪੱਧਰ ‘ਤੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਪੰਜਾਬ ਦਾ ਮਾਣ ਵਧਾਇਆ ਹੈ।”

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਉਨ੍ਹਾਂ ਵਰਗੇ ਖੇਡ ਆਗੂਆਂ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਉਸਾਰੂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਸਾਡੇ ਯਤਨਾਂ ਨੂੰ ਹੋਰ ਬਲ ਮਿਲੇਗਾ। ਯਾਦਾ ਜੀ ਨੂੰ ਇਸ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ, ਰਲ-ਮਿਲ ਕੇ ‘ਰੰਗਲਾ ਪੰਜਾਬ’ ਸਿਰਜਣ ਲਈ ਕੰਮ ਕਰੀਏ।”

 

ਯਾਦਾ ਸੁਰਖਪੁਰੀਆ ਨੂੰ ਇਸ ਨਵੇਂ ਅਧਿਆਏ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਇੱਕ ਅਜਿਹਾ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ, ਜਿੱਥੇ ਨੌਜਵਾਨਾਂ ਨੂੰ ਖੇਡਾਂ, ਅਨੁਸ਼ਾਸਨ ਅਤੇ ਉਸਾਰੂ ਕੰਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।

 

ਉਨ੍ਹਾਂ ਭਰੋਸਾ ਜਤਾਇਆ ਕਿ ਯਾਦਾ ਸੁਰਖਪੁਰੀਆ ਦਾ ਤਜਰਬਾ ਅਤੇ ਖੇਡ ਖੇਤਰ ਵਿੱਚ ਪਾਇਆ ਯੋਗਦਾਨ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ।

Leave a Reply

Your email address will not be published. Required fields are marked *

26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ: ਬਲਜਿੰਦਰ ਕੌਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ
ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ
ਪ੍ਰਚੂਨ ਤੋਂ ਬਾਅਦ ਥੋਕ ਮਹਿੰਗਾਈ ਨੇ ਵੀ ਦਿੱਤਾ ਝਟਕਾ! ਕੀ ਹੋਰ ਢਿੱਲੀ ਹੋਵੇਗੀ ਤੁਹਾਡੀ ਜੇਬ?